ਭਦੌੜ : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਚੰਗਾ
ਅਰਥਸ਼ਾਸਤਰੀ ਤਾਂ ਹੋ ਸਕਦਾ ਹੈ ਪਰ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਦੀ ਬਾਰ੍ਹਵੀਂ ਕਲਾਸ ਤੱਕ ਦੀ ਸਿੱਖਿਆ ਮੁਫ਼ਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੈਂਸਰ ਪੀੜਤਾਂ ਨੂੰ ਪੰਜ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਕੈਂਸਰ ਦੀ ਜਾਂਚ ਲਈ ਸਾਢੇ ਬਾਰ੍ਹਾਂ ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਮਸ਼ੀਨ ਲਿਆਂਦੀ ਗਈ ਹੈ। ਉਨ੍ਹਾਂ ਨੇ ਅਗਲੇ ਸੈਸ਼ਨ ਤੱਕ ਹੋਸਟਲ ਬਣਾਉਣ ਦਾ ਐਲਾਨ ਕਰਨ ਤੋਂ ਇਲਾ       Read More ...


ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਤੇ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸਿੱਧਾ
ਮੋਰਚਾ  ਖੋਲ੍ਹ ਦਿੱਤਾ। ਦੱਸਣਯੋਗ ਹੈ ਕਿ ਪਿੱਛਲੇ ਦਿਨਾਂ ਤੋਂ ਕਾਂਗਰਸ ਵਿਚ ਬਾਜਵਾ ਦੀ ਕਾਰਜਸ਼ੈਲੀ ਨੂੰ ਲੈ ਕੇ ਘੁਸਰ-ਮੁਸਰ ਚੱਲ ਰਹੀ ਸੀ।
ਕੈਪਟਨ ਅਮਰਿੰਦਰ ਸਿੰਘ ਅੱਜ ਬਕਾਇਦਾ ਪ੍ਰੈਸ ਬਿਆਨ ਜਾਰੀ ਕਰਕੇ ਵੱਖ – ਵੱਖ ਲੋਕ ਸਭਾ ਤੇ ਵਿਧਾਨ ਸਭਾ ਸੀਟਾਂ ਦੇ ਉਮੀਦਵਾਰਾਂ ਨੂੰ ਐਲਾਨਣ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਦੇ ਅਧਿਕਾਰ ’ਤੇ ਸਵਾਲ ਖੜ੍ਹਾ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੁੱਝ ਦਿਨਾਂ ਤੋਂ ਨੋਟਿਸ ਕੀਤਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਖ -ਵੱਖ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਨੂੰ ਲੈ ਕੇ ਪਾਰਟੀ ਟਿਕਟਾਂ ਦਾ ਐਲਾਨ ਕਰ ਰਹੇ  ਹਨ ਜਦਕਿ ਉਨ੍ਹਾਂ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀ ਹੈ। ਅਜਿਹਾ ਕਰਕੇ ਉਹ ਸਿਰਫ ਪਾਰਟੀ ਅ       Read More ...


ਗੁਰੂ-ਸਾਹਿਬਾਨ ਤੋਂ ਬਾਅਦ ਸਿੱਖ-ਜਗਤ ਵਿੱਚ ਪਹਿਲੀ ਵਾਰ ਨਿਰਧਾਰਿਤ ਰਾਗਾਂ 'ਤੇ ਅਧਾਰਿਤ, ਤੰਤੀ ਸਾਜ਼ਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨ ਸਹਿਜ ਪਾਠ ਹੋਇਆ
ਚੀਮਾਂ ਮੰਡੀ (ਮਹਿੰਦਪਾਲ) : ਕਲਗੀਧਰ ਟ੍ਰਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਗੁਰੂ-ਘਰ ਦੀ ਅਲੋਪ ਹੋ ਚੁੱਕੀ ਤੰਤੀ ਸਾਜ਼ਾਂ ਦੀ ਮਹਾਨ ਦੇਣ ਨੂੰ ਸੰਜੀਦ ਰੱਖਣ ਲਈ
ਪਿਛਲੇ 3 ਸਾਲਾਂ ਤੋਂ ਪੀ.ਟੀ.ਸੀ ਨਿਊਜ਼ ਚੈੱਨਲ ਤੇ ਉਅਨਾਹਦ ਬਾਣੀ” ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾ ਰਿਹਾ ਸੀ, ਜਿਸ ਵਿੱਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਦੁਆਰਾ ਗੁਰੂ ਸਾਹਿਬਾਨਾਂ ਵੱਲੋਂ ਬਾਣੀ ਨੂੰ ਜਿਸ-ਜਿਸ ਰਾਗ ਵਿਚ ਦਰਜ਼ ਕੀਤਾ ਗਿਆ ਹੈ, ਉਸ ਨੂੰ ਉਸੇ ਰਾਗ ਵਿਚ ਗਾਇਨ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨ ਸਹਿਜ ਪਾਠ ਕਰਨ ਦਾ ਉੱਦਮ ਕੀਤਾ ਜਿਸ ਦੇ ਸਬੰਧ ਵਿੱਚ ਗੁ: ਬੜੂ ਸਾਹਿਬ ਵਿਖੇ ਉਸੰਪੂਰਨਤਾ ਸਮਾਗਮ” ਕਰਵਾਇਆ ਗਿਆ। ਸਮਾਗਮ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਸ       Read More ...


ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਇਤਿਹਾਸਕ ਗੁਰਦੁਆਰੇ ਨਾਢਾ ਸਾਹਿਬ ਵਿਖੇ ਟਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਮੀਨ ਦੇਣ ਸਮੇਤ ਗੁਰਦੁਆਰੇ ਨਾਲ ਸਬੰਧਤ ਹੋਰ ਮਾਮਲੇ ਉਠਾਏ ਤੇ ਵਫ਼ਦ ਨੇ ਹਰਿਆਣਾ ਦੇ ਸਿੱਖ ਕਿਸਾਨਾਂ ਦਾ ਉਜਾੜਾ ਰੋਕਣ ਲਈ ਫੌਰੀ ਕਦਮ ਚੁੱਕਣ ’ਤੇ ਜ਼ੋਰ ਦਿੱਤਾ।
ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਮਿਲਿਆ ਤੇ ਇਤਿਹਾਸਕ ਗੁਰਦੁਆਰੇ ਨਾਢਾ ਸਾਹਿਬ ਦੀ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨ ਲਈ ਹੋਰ ਜ਼ਮੀਨ ਦੇਣ ਦਾ ਮਾਮਲਾ ਉਠਾਇਆ। ਕਮੇਟੀ ਪ੍ਰਧਾਨ ਨੇ ਕਿਹਾ ਕਿ ਭੀੜ ਵਧਣ ਕਰਕੇ ਟਰੈਫਿਕ ਤੇ ਪਾਰਕਿੰਗ ਦੀ ਬਹੁਤ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ ਤੇ ਇਸ ਨੂੰ ਹੱਲ ਕਰਨ ਵਾਸਤੇ ਢਾਈ-ਤਿੰਨ ਏਕੜ ਜ਼ਮੀਨ ਦੀ ਮੰਗ ਕੀਤੀ ਹੈ। ਇਸ  ਤੋਂ ਇਲਾਵਾ ਗੁਰਦੁਆਰੇ ਦੇ ਆਸ-ਪਾਸ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਮਾਮਲਾ ਵੀ ਉਠਾਇਆ। ਸ੍ਰੀ ਹੁੱਡਾ ਨੇ ਦੱਸਿਆ ਕਿ ਹਰਿਆਣਾ       Read More ...


ਚੰਡੀਗੜ੍ਹ : ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਵਰਖਾ ਹੋਣ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ
ਹੈ। ਪਹਾੜਾਂ ’ਤੇ ਲਗਾਤਾਰ ਮੀਂਹ ਪੈਣ ਕਾਰਨ ਦਰਿਆਵਾਂ ਦਾ ਪਾਣੀ ਚੜ੍ਹਨ ਕਾਰਨ ਲੋਕਾਂ ਵਿੱਚ ਦਹਿਸ਼ਤ ਹੈ। ਸੂਬੇ ਵਿਚਲੇ ਸਾਰੇ ਡੈਮ ਪਾਣੀ ਨਾਲ ਭਰੇ ਪਏ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਕਪੂਰਥਲਾ ਅਤੇ ਉਨ੍ਹਾਂ ਇਲਾਕਿਅ, ਜੋ ਦਰਿਆਵਾਂ ਨਾਲ ਲਗਦੇ ਹਨ, ਵਿੱਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਫਿਰੋਜ਼ਪੁਰ ਵਿੱਚ ਅੱਜ ਦਿਨ ਭਰ ਭਰਵੀਂ ਬਾਰਸ਼ ਹੋਈ ਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਿਆਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਮੋਗਾ, ਬਰਨਾਲਾ, ਸੰਗਰੂਰ,  ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪ ਨਗਰ ਜ਼ਿਲ੍ਹਿਆਂ ਵਿੱਚ ਮੀਂਹ ਪਿ       Read More ...


ਫ਼ਰੀਦਕੋਟ : ਮਾਡਰਨ ਜੇਲ੍ਹ ਫਰੀਦਕੋਟ ਵਿੱਚ ਕੈਦੀਆਂ ਦੀਆਂ ਲਗਾਤਾਰ  ਹੋ ਰਹੀਆਂ
ਮੌਤਾਂ ਦੇ ਕਾਰਨਾਂ ਦਾ ਪਤਾ ਲਾਉਣ ਲਈ ਅੱਜ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਡੀਐਸ ਬੈਂਸ ਨੇ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਵੀ ਭਗਤ, ਡਾ. ਐਸਐਸ ਗਿੱਲ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ, ਐਲਐਸ ਜਾਖੜ ਡੀਆਈਜੀ ਜੇਲ੍ਹਾਂ, ਕੁਲਵਿੰਦਰ ਸਿੰਘ ਥਿਆੜਾ ਜੇਲ੍ਹ ਸੁਪਰਡੈਂਟ ਤੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਪ੍ਰਮੁੱਖ ਸਕੱਤਰ ਨੇ ਜੇਲ੍ਹ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਜੇਲ੍ਹ ਵਿੱਚ ਹੋ ਰਹੀਆਂ ਮੌਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਕਹਿਣ ’ਤੇ ਇਹ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਤੋਂ ਪੰਜਾਬ ਸਰਕਾਰ ਫਿਕਰਮੰਦ ਹੈ ਤੇ ਅਗਲੇ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਮੈਡੀਕਲ ਸਟਾਫ ਦੀ ਘਾਟ,       Read More ...


ਮੁਹਾਲੀ : ਪੰਜਾਬ ਸਰਕਾਰ ਹਰ ਕੀਮਤ ’ਤੇ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ। ਰਾਜ ਅੰਦਰ ਗੜਬੜੀ ਪੈਦਾ ਕਰਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਵਾਲੇ
ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਸਬੰਧੀ ਪੰਜਾਬ ਪੁਲੀਸ ਨੂੰ ਚੌਕਸੀ ਵਰਤਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਗੱਲ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਜੁਰਮ ਨੂੰ ਨੱਥ ਪਾਉਣ ਲਈ ਸ਼ਹਿਰਾਂ ਅਤੇ ਛੋਟੇ ਕਸਬਿਆਂ ਵਿੱਚ ਅਪਰਾਧੀਆਂ ’ਤੇ ਨਜ਼ਰ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਪ੍ਰਾਜੈਕਟ ਲਈ ਵੱਖਰੇ ਤੌਰ ’ਤੇ ਵਿਸ਼ੇਸ਼ ਫੰਡ ਮਨਜ਼ੂਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਗੜਬੜੀ ਫੈਲਾਉਣ ਵਾਲੇ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲੀਸ ਨੂੰ ਲੋਕਾਂ ਅੱਗੇ ਜਵਾਬਦੇਹ ਬਣਾਇਆ       Read More ...


ਚੰਡੀਗੜ੍ਹ- ਸੁਪਰੀਮ ਕੋਰਟ ਵਲੋਂ ਭੁੱਲਰ ਦੀ ਮੁੜ ਵਿਚਾਰ ਪਟੀਸ਼ਨ ਨੂੰ ਖਾਰਜ ਕਰਨ ਤੋਂ ਬਾਅਦ ਸਿੱਖ ਸੰਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਚੰਡੀਗੜ੍ਹ 'ਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਮਾਮਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਇਸ ਲਈ ਸੁਪਰੀਮ ਕੋਰਟ ਨੂੰ ਇਸ 'ਤੇ ਪੂਰਣ ਤੌਰ 'ਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ  ਮਾਮਲੇ 'ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰਦੁਆਰਾ ਨਾਡਾ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਵਾਲੀਆਂ ਸਿੱਖ ਸੰਗਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰਦੁਆਰ       Read More ...


ਰੋਪੜ—ਪੰਜਾਬ ਦੇ ਵਿੱਤ ਮੰਤਰੀ
ਪਰਮਿੰਦਰ ਸਿੰਘ ਢੀਂਡਸਾ ਨੇ ਸੂਬਿਆਂ ਦੇ ਮਾਲੀਏ ਵਿੱਚ ਆ ਰਹੀ ਗਿਰਾਵਟ ਲਈ ਕੇਂਦਰ ਸਰਕਾਰ ਦੀਆ ਆਰਥਿਕ ਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ ਹੈ। ਅੱਜ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਸੂਬਿਆਂ ਨੂੰ ਆਪਣੇ ਵਿੱਤੀ ਵਸੀਲੇ ਜੁਟਾਉਣ ਲਈ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਕੇਂਦਰ ਦੀਆਂ ਅਜਿਹੀਆਂ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਵਿਕਾਸ ਦਰ ਕਾਫੀ ਘਟੀ ਹੈ। ਇਨ੍ਹਾਂ ਨੀਤੀਆਂ ਕਾਰਨ ਹੀ ਪੰਜਾਬ ਦੇ ਖੇਤੀਵਾੜੀ ਖੇਤਰ ਦੀ ਵਿਕਾਸ ਦਰ ਮਨਫੀ 0.5 ਫੀਸਦੀ ਰਹੀ ਹੈ।
ਢੀਂਡਸਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ ਪੰਜਾਬ ਵਿੱਤੀ ਵਸੀਲੇ ਜੁਟਾਉਣ ਦੇ ਮਾਮਲੇ ਵਿੱਚ ਬਾਕੀ ਸੂਬਿਆਂ ਨਾਲੋਂ ਬਿਹਤਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਥਿਤੀ ਵਿੱਚ ਸੁਧਾਰ ਕਰਨ ਲਈ ਨਵੀਂ ਵਿੱਤੀ ਨੀਤੀ ਲਿਆਉਣੀ ਚਾਹੀਦੀ ਹੈ।


ਤਰਨ ਤਾਰਨ : ਜ਼ਿਲ੍ਹਾ ਪੁਲੀਸ ਦੀ ਸੀ.ਆਈ.ਏ. ਦੀ ਇਕ ਪਾਰਟੀ ਨੇ ਅੱਜ ਸਵੇਰੇ ਖਾਲੜਾ ਕਸਬਾ ਤੋਂ ਜਲੰਧਰ ਦੇ ਇਕ ਅਖਬਾਰ ਸਮੂਹ ਲਈ ਪੱਤਰਕਾਰੀ ਦਾ ਕੰਮ ਕਰਦੇ ਚਾਨਣ ਸਿੰਘ ਨੂੰ ਉਸਦੇ ਪਿੰਡ ਮਾੜੀ ਮੇਘਾ ਤੋਂ ਕਾਬੂ ਕਰਕ ਉਸ ਪਾਸੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੱਤਰਕਾਰ ਤੋਂ ਕੀਤੀ ਹੋਰ ਪੁੱਛਗਿੱਛ ਤੇ ਇਲਾਕੇ ਦੇ ਪਿੰਡ ਮੱਖੀ ਦੇ ਵਾਸੀ ਮਹਿਲ ਸਿੰਘ ਤੋਂ ਵੀ 100 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ, ਜਿਹੜੀ ਉਸ ਨੇ ਪੱਤਰਕਾਰ ਚਾਨਣ ਸਿੰਘ ਪਾਸੋਂ ਹੀ ਖਰੀਦੀ ਸੀ। ਐਸ.ਪੀ.  (ਡਿਟੈਕਟਿਵ) ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਖਾਲੜਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਦਫਾ 21, 61, 85 ਅਧੀਨ ਕੇਸ ਦਰਜ ਕੀਤੇ ਗਏ ਹਨ।
ਇਸ ਸਬੰਧੀ ਇਕੱਤਰ ਹੋਰ ਜਾਣਕਾਰੀ ਅਨੁਸਾਰ ਇਸ ਪੱਤਰਕਾਰ ਨੇ ਇਲਾਕੇ ਅੰਦਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਇਹ ਧੰਦਾ ਬੀਤੇ ਕਾਫੀ ਸਮੇਂ ਤੋਂ ਚਲਾਉਣ ਲਈ ਇਕ ਗੈਂਗ ਬਣਾਇਆ ਹੋਇਆ ਸੀ, ਜਿਸ ਵਿਚ ਛੇ-ਸੱਤ ਮੈਂਬਰ ਹੋਰ ਵੀ ਸ਼ਾਮਲ ਦੱਸੇ ਜਾ ਰਹੇ ਹਨ। ਅਧਿਕਾਰੀਆਂ ਆਖਿਆ ਕਿ ਇਸ ਗੈਂਗ ਦੇ ਵਧੇਰੇ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕ       Read More ...[1] 2  3  >>    Last >>